ਕਾਂਗਰਸ , ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਦਾ ਹਿੱਸਾ ਬਣ ਕਿਸਾਨ ਵਿਰੋਧੀ ਤਾਕਤਾਂ ਦਾ ਸਾਥ ਦੇ ਰਹੀਆਂ
ਲੁਧਿਆਣਾ ( 06 Feb, ਸੁਨੀਲ ਕੁਮਾਰ) ਲੋਕ ਇਨਸਾਫ ਪਾਰਟੀ ਦੇ ਹਲਕਾ ਇੰਚਾਰਜ ਧੂਰੀ ਜਸਵਿੰਦਰ ਸਿੰਘ ਰਿਖੀ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿੱਥੇ ਅੱਜ ਹਰ ਇੱਕ ਰਾਜਨੀਤਿਕ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਆਪਣੇ ਪ੍ਰਚਾਰ ਕਰਨ ਵਿੱਚ ਰੁੱਝੀ ਹੋਈ ਹੈ , ਉੱਥੇ ਹੀ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਚੋਣਾ ਦਾ ਬਾਈਕਾਟ ਕਰ ਆਪਣੇ ਪਰਿਵਾਰਾਂ ਨੂੰ ਨਾਲ ਲੈਕੇ ਕਿਸਾਨਾਂ ਨਾਲ ਕਿਸਾਨੀ ਸੰਘਰਸ਼ ਵਿੱਚ ਡੱਟ ਗਈ ਹੈ । ਰਿਖੀ ਨੇ ਦੱਸਿਆ ਕਿ ਇਹ ਖੇਤੀ ਸੁਧਾਰ ਆਰਡੀਨੈਂਸਾਂ ਦਾ ਸਭ ਤੋਂ ਪਹਿਲਾਂ ਵਿਰੋਧ ਕਰਨ ਵਾਲੀ ਤੇ ਇਹ ਕਾਨੂੰਨਾਂ ਦੇ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸਾਇਕਲ ਯਾਤਰਾ ਕਰਕੇ ਸਭ ਤੋਂ ਪਹਿਲਾਂ ਆਪਣਾ ਵਿਰੋਧ ਲੋਕ ਇਨਸਾਫ ਪਾਰਟੀ ਨੇ ਹੀ ਕੀਤਾ ਸੀ । ਤੇ ਓਹਦੋਂ ਤੋਂ ਹੁਣ ਤੱਕ ਇਹ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਅ ਰਹੀ ਹੈ । ਹੁਣ ਆਪਣੇ ਇਹੀ ਵਿਰੋਧ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦਾ ਬਾਈਕਾਟ ਕਰ ਸਾਰੀ ਪਾਰਟੀ ਕਿਸਾਨੀ ਸੰਘਰਸ਼ ਵਿੱਚ ਦਿੱਲੀ ਜਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਡੱਟ ਗਈ ਹੈ । ਜਿਨ੍ਹਾਂ ਚਿਰ ਇਹ ਕਾਲੇ ਕਾਨੂੰਨ ਰੱਦ ਨਹੀ ਹੁੰਦੇ ਓਹਨਾ ਟਾਈਮ ਲੋਕ ਇਨਸਾਫ ਪਾਰਟੀ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਸ਼ਾਮਿਲ ਹੁੰਦੀ ਰਹੇਗੀ । ਵੱਖ ਵੱਖ ਰਾਜਨੀਤਿਕ ਪਾਰਟੀਆਂ ਆਪਣੇ ਆਪ ਨੂੰ ਕਿਸਾਨਾਂ ਦੀਆਂ ਹਮਦਰਦ ਦੱਸ ਰਹੀਆਂ ਨੇ ਤੇ ਆਪਣੀ ਰਾਜਨੀਤੀ ਕਰ ਰਹੀਆਂ ਨੇ ਤੇ ਜਿੱਥੇ ਕਿਸਾਨੀ ਸੰਘਰਸ਼ ਨੂੰ ਕਮਜੋਰ ਕਰਨ ਲਈ ਪੰਜਾਬ ਦੀ ਕਾਗਰਸ਼ ਸਰਕਾਰ ਨੇ ਨਗਰ ਕੌਂਸਲ ਚੋਣਾਂ ਦਾ ਐਲਾਨ ਕੀਤਾ ਉੱਥੇ ਹੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਹ ਚੋਣਾਂ ਦਾ ਬਾਈਕਾਟ ਕਰਨ ਦੀ ਥਾਂ ਆਪਣੇ ਆਪਣੇ ਉਮੀਦਵਾਰ ਚੋਣਾਂ ਵਿੱਚ ਉਤਾਰ ਕੇ ਕਿਸਾਨੀ ਸੰਘਰਸ਼ ਨੂੰ ਕਮਜੋਰ ਕਰਨ ਵਿੱਚ ਕਿਸਾਨ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ ਹੈ।


























