ਲੁਧਿਆਣਾ (ਧਰਮਜੀਤ ) ਬੀਤੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਸ.ਤਲਵਿੰਦਰ ਸਿੰਘ ਮਾਨ ਲੁਧਿਆਣਾ ਵਿਖੇ ਪਿਛਲੇ 7 ਦਿਨਾਂ ਤੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਵਿਰੋਧ ਵਿੱਚ ਵਿਧਾਇਕ ਰਾਕੇਸ਼ ਪਾਂਡੇ ਦੇ ਦਫਤਰ ਅੱਗੇ ਲੜੀਵਾਰ ਭੁੱਖ ਹੜਤਾਲ ਤੇ ਬੈਠੇ ਲੋਕ ਇਨਸਾਫ ਪਾਰਟੀ ਹਲਕਾ ਉੱਤਰੀ ਦੇ ਹਲਕਾ ਇੰਚਾਰਜ ਸ.ਰਣਧੀਰ ਸਿੰਘ ਸਿਵੀਆ ਅਤੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੂੰ ਮਿਲਣ ਪੁੱਜੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਫਤਹਿਜੰਗ ਬਾਜਵਾ ਵੱਲੋਂ ਤਰਸ ਦੇ ਆਧਾਰ ਤੇ ਮਿਲੀ ਇਸ ਨੌਕਰੀ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪਰ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਮਿਲੀ ਤਹਿਸੀਲਦਾਰ ਦੀ ਨੌਕਰੀ ਅਜੇ ਤੱਕ ਵੀ ਬਰਕਰਾਰ ਹੈ।
ਜਦੋਂ ਤੱਕ ਸਰਕਾਰ ਆਪਣੇ ਫ਼ੈਸਲੇ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।
































