ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਜਲਦੀ: ਰਮਨਜੀਤ ਲਾਲੀ
ਲੁਧਿਆਣਾ 30 ਜੁਲਾਈ ( ਰਾਜਨਦੀਪ ਕੌਰ ) ਪੰਜਾਬ ਵਿਧਾਨ ਸਭਾ ਦੀਆਂ 2022 ‘ਚ ਆ ਰਹੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਬਣਾਉਣ ਦੀ ਰਣਨੀਤੀ ਤਹਿਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਮਨਜੀਤ ਲਾਲੀ ਨੇ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਓ. ਐਸ. ਡੀ. ਕੈਪਟਨ ਸੰਦੀਪ ਸੰਧੂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ

ਅਨੁਸੂਚਿਤ ਤੇ ਪਿਛੜੇ ਵਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਇਸ ਵਰਗ ਨੂੰ ਸੰਗਠਨ ਵਿੱਚ ਅਬਾਦੀ ਮੁਤਾਬਿਕ ਨੁਮਾਇੰਦਿਗੀ ਦੇਣ ਸਬੰਧੀ ਮੰਗ ਪੱਤਰ ਵੀ ਦਿੱਤਾ। ਪੰਚਕੁਲਾ ਵਿਖੇ ਸੁਨੀਲ ਜਾਖੜ ਦੀ ਰਿਹਾਇਸ਼ ਤੇ ਹੋਈ ਮੁਲਾਕਾਤ ਤੌਂ ਬਾਦ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਰਮਨਜੀਤ ਲਾਲੀ ਨੇ ਦੱਸਿਆ ਕਿ ਪਾਰਟੀ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਲੜੇਗੀ ਤੇ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਏਗੀ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇੱਕ ਵਫ਼ਦ ਲੈ ਕੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣਗੇ। ਅਤੇ ਪੰਜਾਬ ਤੇ ਸਮਾਜਿਕ ਮਸਲਿਆਂ ਤੇ ਗੰਭੀਰਤਾ ਨਾਲ ਚਰਚਾ ਕਰਨਗੇ ਅਤੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣੇ ਦੇ ਨਿਰਮਾਣ ਅਧੀਨ ਪੰਜਾਬ ਦੇ ਸੱਭ ਤੋਂ ਵੱਡੇ ਡਾ: ਅੰਬੇਡਕਰ ਭਵਨ ਵਿਚ ਆਉਣ ਲਈ ਸੱਦਾ ਦੇਣਗੇ ਜਿਥੇ ਪਾਰਟੀ ਵਰਕਰਾਂ ਦੀ ਵਿਸ਼ਾਲ ਮੀਟਿੰਗ ਕਰਵਾਈ ਜਾਵੇਗੀ। ਅੰਤ ਵਿੱਚ ਰਮਨਜੀਤ ਲਾਲੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਤੇ ਇਸੇ ਜੋਸ਼ ਨਾਲ ਪਾਰਟੀ ਦੁਬਾਰਾ ਸੱਤਾ ਹਾਸਿਲ ਕਰੇਗੀ. I


























