ਖੰਨਾ : ਮਹਿਲਾ ਵਕੀਲ ਨਾਲ ਬਦਸਲੂਕੀ ਕਰਨ ‘ਤੇ ਥਾਣਾ ਸਿਟੀ ਖੰਨਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੰਗ ਸਿੰਘ ਪੁੱਤਰ ਕਰਤਾਰ ਸਿੰਘ ਤੇ ਮਨਮੀਤ ਸਿੰਘ ਉਰਫ ਮਨੂੰ ਪੁੱਤਰ ਜੰਗ ਸਿੰਘ ਵਾਸੀ ਨੰਦ ਕਾਲੋਨੀ ਖੰਨਾ ਵਜੋਂ ਹੋਈ ਹੈ। ਸ਼ਿਕਾਇਤਕਰਤਾ ਐਡਵੋਕੇਟ ਦੀਪਿਕਾ ਪਾਹਵਾ ਪਤਨੀ ਅਮਨ ਪਾਹਵਾ ਵਾਸੀ ਖੰਨਾ ਨੇ ਦੱਸਿਆ ਉਹ ਆਪਣੇ ਚੈਂਬਰ ‘ਚ ਬੈਠ ਕੇ ਕੰਮ ਕਰ ਰਹੀ ਸੀ। ਇਸ ਦੌਰਾਨ ਜੰਗ ਸਿੰਘ ਜ਼ਬਰੀ ਉਸ ਦੇ ਚੈਂਬਰ ‘ਚ ਦਾਖਲ ਹੋ ਗਿਆ ਤੇ ਉਸ ਸਮੇਤ ਕਈ ਵਕੀਲਾਂ ਨੂੰ ਗਾਲ੍ਹਾਂ ਕੱਢਣ ਲੱਗਾ। ਜਦੋਂ ਉਸ ਨੇ ਜੰਗ ਸਿੰਘ ਨੂੰ ਅਜਿਹਾ ਕਰਨ ਤੋਂ ਟੋਕਿਆ ਤਾਂ ਉਸ ਨੇ ਉਸ ਦੀ ਬਾਂਹ ਫੜ ਲਈ ਤੇ ਉਸ ਨਾਲ ਬਦਸਲੂਕੀ ਕਰਨ ਲੱਗਾ। ਇਸ ਦੇ ਨਾਲ ਹੀ ਉਸ ਦਾ ਲੜਕਾ ਮਨਮੀਤ ਸਿੰਘ ਵੀ ਆ ਕੇ ਉਸ ਨੂੰ ਗਾਲ੍ਹਾਂ ਕੱਢਣ ਲੱਗਾ, ਜਿਸ ‘ਤੇ ਥਾਣਾ ਸਿਟੀ ਖੰਨਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
19.8
°
C
19.8
°
19.8
°
56 %
1.8kmh
0 %
Mon
33
°
Tue
33
°
Wed
34
°
Thu
35
°
Fri
35
°



























