ਦੀਵਾਲੀ ਦੇ ਅਗਲੇ ਦਿਨ ਅਪਾਰਟਮੈਂਟ ਦੇ ਗੋਦਾਮ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ

ਹੈਦਰਾਬਾਦ : ਦੀਵਾਲੀ ਦੇ ਅਗਲੇ ਦਿਨ ਸੋਮਵਾਰ (13 ਨਵੰਬਰ) ਨੂੰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਗੋਦਾਮ ਵਿੱਚ ਲੱਗੀ ਅੱਗ ਵਿੱਚ ਝੁਲਸਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ । ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹੈਦਰਾਬਾਦ ਸੈਂਟਰਲ ਜ਼ੋਨ ਦੇ ਡੀਸੀਪੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਇਹ ਹਾਦਸਾ ਹੈਦਰਾਬਾਦ ਦੇ ਨਾਮਪੱਲੀ ਦੇ ਬਾਜ਼ਾਰਘਾਟ ਵਿੱਚ ਵਾਪਰਿਆ, ਜਿੱਥੇ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਇਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here