ਲੁਧਿਆਣਾ (ਰਾਜਨ ) : ਮਾਣਯੋਗ ਪੁਲਿਸ ਕਮਿਸ਼ਨਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡੀ.ਸੀ.ਪੀ ਟ੍ਰੈਫਿਕ ਜੀ ਦੀ ਅਗੁਵਾਈ ਹੇਠ ਏ.ਡੀ.ਸੀ.ਪੀ ਟ੍ਰੈਫਿਕ, ਏ.ਸੀ.ਪੀ ਟ੍ਰੈਫਿਕ-1 ਅਤੇ ਟ੍ਰੈਫਿਕ ਕਰਮਚਾਰੀਆਂ ਦੀ ਟ੍ਰੈਫਿਕ ਕੰਪਲੈਕਸ, ਪੁਲਿਸ ਲਾਈਨ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਕਰਮਚਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਹੋਰ ਵੀ ਸੁਚੱਜੇ ਢੰਗ ਨਾਲ ਟ੍ਰੈਫਿਕ ਪ੍ਰਬੰਧਨ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ। ਉਹਨਾਂ ਟ੍ਰੈਫਿਕ ਕਰਮਚਾਰੀਆਂ ਦੀ ਡਿਊਟੀ ਦੀ ਸਰਾਹਨਾ ਕਰਦੇ ਕਿਹਾ ਕਿ ਤੁਸੀਂ ਆਪਣੀ ਡਿਊਟੀ ਹੋਰ ਵੀ ਵਧੀਆ ਢੰਗ ਨਾਲ ਕਰੋ ਤਾ ਜੋ ਆਣ ਜਾਣ ਵਾਲੇ ਲੋਕ ਨੂੰ ਮੁਸਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੜਕਾਂ ਤੇ ਹੋ ਰਹੇ ਅਕਸੀਡੈਂਟ ਤੋਂ ਲੋਕ ਨੂੰ ਬਚਾਇਆ ਜਾ ਸਕੇ |
ਟ੍ਰੈਫਿਕ ਕਰਮਚਾਰੀਆਂ ਦੀ ਟ੍ਰੈਫਿਕ ਕੰਪਲੈਕਸ, ਪੁਲਿਸ ਲਾਈਨ ਵਿਖੇ ਕੀਤੀ ਗਈ ਮੀਟਿੰਗ |

