ਲੁਧਿਆਣਾ ( Rajan ) :- ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 95 ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਹਲਕਾ ਉੱਤਰੀ ਵਿੱਚ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਸਥਾਨਕ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬੀਤੇ 6 ਮਹੀਨਿਆਂ ਦੌਰਾਨ ਹਲਕੇ ਵਿੱਚ ਇਹ ਤੀਸਰਾ ਪੀਣ ਵਾਲੇ ਪਾਣੀ ਦਾ ਟਿਊਬਵੈਲ ਲੱਗਣ ਜਾ ਰਿਹਾ ਹੈ।ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 95 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਕਰੀਬ 12.50 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























