ਲੁਧਿਆਣਾ, 28 ਦਸੰਬਰ (000) – ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ – ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦੇ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ।ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ‘ਤੇ ਸ਼ਰਧਾਲੂਆਂ ਨੇ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਵਿਧਾਇਕ ਬੱਗਾ ਦੇ ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
29.9
°
C
29.9
°
29.9
°
16 %
3kmh
1 %
Sat
38
°
Sun
39
°
Mon
40
°
Tue
38
°
Wed
38
°


























