Site icon Dainik Punjab News

ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ – ਵਿਧਾਇਕ ਬੱਗਾ ,ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ |

ਲੁਧਿਆਣਾ (RAJAN ) :- ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਵਾਰਡ ਨੰਬਰ 94 (ਪੁਰਾਣਾ 89) ਅਧੀਨ ਭੋਰਾ ਕਲੋਨੀ, ਬੈਕ ਸਾਈਡ ਜੈਕਸਨ ਪੈਟਰੋਲ ਪੰਪ ਦੀਆ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।

Exit mobile version