Site icon Dainik Punjab News

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ‘ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ, ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ

https://www.dainikpunjabnews.com/wp-content/uploads/2024/01/WhatsApp-Video-2024-01-02-at-4.30.56-PM.mp4

ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਕੀਸੇ ਵੀ ਹੀਲੇ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ

ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. (ਪੂਰਬੀ) ਸਿਫਾਲੀ ਚੋਪੜਾ, ਡੀ.ਐਫ.ਐਸ.ਸੀ. (ਪੱਛਮੀ) ਸੰਜੇ ਸ਼ਰਮਾ ਤੋੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Exit mobile version