ਲੁਧਿਆਣਾ ( RAJAN ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਆਰਿਆ ਕਲੋਨੀ, ਮੋਤੀ ਨਗਰ, ਸ਼ੇਰਪੁਰ ਵਿਖੇ 12.5 ਲੱਖ ਰੁਪਏ ਦੀ ਲਾਗਤ ਨਾਲ ਬਣੇ 25 ਹੋਰਸ ਪਾਵਰ ਦੇ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਦੱਸਿਆ ਕਿ ਇਲਾਕੇ ਵਿੱਚ ਜਲਦ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ ਅਤੇ ਲੋਕਾਂ ਦੀ ਸਮੱਸਿਆ ਦੂਰ ਕੀਤੀ ਜਾਵੇਗੀ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦੁਆਇਆ ਕਿ ਜਲਦ ਤੋਂ ਜਲਦ ਇਹ ਕੰਮ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪਾਣੀ ਵੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।ਇਸ ਦੌਰਾਨ ਹਲਕੇ ਦੇ ਲੋਕਾਂ ਨੇ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ. ਵਿਧਾਇਕ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਪਾਣੀ ਦੀ ਲੰਬੇ ਸਮੇਂ ਤੋਂ ਸਮੱਸਿਆ ਆ ਰਹੀ ਸੀ, ਇਸੇ ਕਰਕੇ ਇਹ ਪ੍ਰੋਜੈਕਟ ਅੱਜ ਸ਼ੁਰੂ ਕੀਤੇ ਗਏ. ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕੰਮ ਮੁਕੰਮਲ ਹੀ ਨਹੀਂ ਕੀਤੇ ਗਏ, ਕਾਫੀ ਸੰਘਣੀ ਆਬਾਦੀ ਵਾਲਾ ਇਲਾਕਾ ਹੈ ਜਿਸ ਕਰਕੇ ਇਲਾਕੇ ਦੇ ਵਿੱਚ ਪਾਣੀ ਦੀ ਖਪਤ ਵੀ ਵਧੇਰੇ ਹੈ ਪਰ ਪਾਣੀ ਦੀ ਸਪਲਾਈ ਘੱਟ ਹੋਣ ਕਰਕੇ ਲੋਕ ਖੱਜਲ ਹੋ ਰਹੇ ਸਨ। ਉਨ੍ਹਾਂ ਦੱਸਿਆ ਕਿ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਨਿਰਵਿਘਨ ਪਾਣੀ ਦੀ ਸਪਲਾਈ ਜਾਰੀ ਕੀਤੀ ਜਾਵੇਗੀ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























