ਲੁਧਿਆਣਾ (RAJAN) :- ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ।ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ ‘ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਜੈਵਿਕ ਸਬਜੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਬਾਰੇ ਵੀ ਦੱਸਿਆ ਗਿਆ।ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ।ਇਸ ਮੌਕੇ ਇਸ ਵਿਸ਼ੇ ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਵੀ ਦਿੱਤੀ ਗਈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
36.4
°
C
36.4
°
36.4
°
8 %
2.1kmh
3 %
Sat
35
°
Sun
39
°
Mon
40
°
Tue
40
°
Wed
37
°


























