ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 44 ‘ਚ ਵਿਕਾਸ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ (RAJAN)- ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਦਿਆਂ, ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 44 ਅਧੀਨ ਗੁਰੂ ਅਰਜਨ ਦੇਵ ਨਗਰ ਦੀਆਂ ਗਲੀ ਨੰਬਰ 4, 5, 6 ਅਤੇ 7 ਵਿਖੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 24 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੈ ਧੰਨਵਾਦੀ ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦਾ ਜਿਨ੍ਹਾਂ ਵਿਕਾਸ ਦੇ ਕੰਮਾਂ ਲਈ ਕਿਸੇ ਤਰ੍ਹਾਂ ਦੇ ਫੰਡਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ’।ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਤੁਹਾਡੇ ਦਿੱਤੇ ਹੋਏ ਟੈਕਸ ਦੇ ਰੁਪਏ ਹੀ ਖਰਚੇ ਜਾਣੇ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਸਾਂਭ ਸੰਭਾਲ ਰੱਖਣ ਦੀ ਜਿੰਮੇਵਾਰੀ ਵੀ ਨਿਭਾਉਣ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਪ੍ਰੋਜੈਕਟ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ। ਉਨ੍ਹਾ ਕਿਹਾ ਕਿ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਵਿੱਚ ਕੋਈ ਖਾਮੀ ਨਹੀਂ ਹੋਣੀ ਚਾਹੀਦੀ, ਬੇਨਿਯਮੀ ਪਾਏ ਜਾਣ ‘ਤੇ ਸਬੰਧਤ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here