ਲੁਧਿਆਣਾ (Rajan) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ, ਆਪਦੇ ਦੁਆਰ’ ਮੁਹਿੰਮ ਤਹਿਤ ਹਲਕਾ ਨਿਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਆਪਣੇ ਹਲਕੇ ਦੇ ਵਾਰਡ ਨੰਬਰ 89 (84) ਅਧੀਨ ਛਾਉਣੀ ਮੁਹੱਲਾ ਵਿਖੇ ਆਯੋਜਿਤ ਮੈਗਾ ਕੈਂਪ ਦਾ ਜਾਇਜਾ ਲੈਂਦਿਆਂ ਕੀਤਾ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ‘ਆਪ’ ਆਗੂ ਅਮਨ ਬੱਗਾ ਖੁਰਾਨਾ ਦੇ ਨਾਲ ਸਮੁੱਚੀ ਟੀਮ ਵੀ ਮੌਜੂਦ ਸੀ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵਸਨੀਕਾਂ ਨੂੰ ਮੌਕੇ ‘ਤੇ ਹੀ 44 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਉਨ੍ਹਾਂ ਦਾ ਕੀਮਤੀ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਵੀ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਜਨਮ ਜਾਂ ਮੌਤ ਸਰਟੀਫਿਕੇਟ, ਐਫੀਡੇਵਿਟ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫਾ, ਰਿਹਾਇਸ਼ੀ ਸਰਟੀਫਿਕੇਟ, ਐਸ.ਸੀ. ਸਰਟੀਫਿਕੇਟ, ਉਸਾਰੀ ਕਿਰਤੀ ਦੀ ਰਜਿਸਟ੍ਰੇਸ਼ਨ, ਬੁਢਾਪਾ ਨੂੰ ਪੈਨਸ਼ਨ, ਬੀ.ਸੀ. ਸਰਟੀਫਿਕੇਟ, ਬਿਜਲੀ ਦੀ ਅਦਾਇਗੀ, ਜਨਮ ਸਰਟੀਫਿਕੇਟ ਵਿੱਚ ਨਾਮ, ਮਾਲ ਰਿਕਾਰਡ ਦੀ ਜਾਂਚ, ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਮੌਤ ਸਰਟੀਫਿਕੇਟ ਦੇ ਕਈ ਕੇਸ, ਉਸਾਰੀ ਕਰਮਚਾਰੀ ਕਾਰਡ ਦਾ ਨਵੀਨੀਕਰਨ, ਜਨਮ ਸਰਟੀਫਿਕੇਟ ਵਿੱਚ ਦਾਖਲੇ ਦੀ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਪੇਂਡੂ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਗੈਰ-ਭਾਰਾਈ ਸਰਟੀਫਿਕੇਟ, ਮੌਰਗੇਜ ਦੀ ਇਕੁਇਟੀ ਐਂਟਰੀ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਦਾਖਲਾ, ਆਮਦਨੀ ਸਰਟੀਫਿਕੇਟ, ਅਪਾਹਜਾਂ ਨੂੰ ਪੈਨਸ਼ਨ, ਫਰਦ ਜਨਰੇਸ਼ਨ, ਅਪੰਗਤਾ ਸਰਟੀਫਿਕੇਟ (ਯੂ.ਡੀ.ਆਈ.ਡੀ.) ਲਈ ਅਪਲਾਈ ਕਰਨਾ, ਕਾਊਂਟਰ ਸਾਈਨਿੰਗ ਦਸਤਾਵੇਜ਼, ਵਿਆਹ ਦੀ ਰਜਿਸਟ੍ਰੇਸ਼ਨ (ਆਨੰਦ), ਸ਼ਗਨ ਸਕੀਮ, ਆਸ਼ਰਿਤ ਬੱਚਿਆਂ ਨੂੰ ਪੈਨਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਐਨ.ਆਰ.ਆਈ. ਦੇ ਦਸਤਾਵੇਜ਼ਾਂ ‘ਤੇ ਕਾਊਂਟਰ ਹਸਤਾਖਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ‘ਤੇ ਕਾਊਂਟਰ ਹਸਤਾਖਰ, ਮੌਤ ਸਰਟੀਫਿਕੇਟ, ਕੰਢੀ ਖੇਤਰ ਸਰਟੀਫਿਕੇਟ ‘ਚ ਐਂਟਰੀ ਦੀ ਸੋਧ ਆਦਿ ਸ਼ਾਮਲ ਹਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°


























