ਲੁਧਿਆਣਾ (Rajan) :- ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਯੂਸਮਾਨ ਭਾਰਤ ਬੀਮਾ ਯੋਜਨਾ ਅਧੀਨ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦਾ 20 ਅਗਸਤ 2019 ਤੋ 31 ਦਸੰਬਰ 2023 ਤੱਕ ਲੇਖਾ ਜੋਖਾ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਐਟੀ ਫਰਾਡ ਯੂਨਿਟ ਵੱਲੋਂ ਜ਼ਿਲ੍ਹਾ ਪੱਧਰ ‘ਤੇ ਹਸਪਤਾਲਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਚੈਕਿੰਗ ਦੌਰਾਨ ਕਿਸੇ ਵੀ ਨਿੱਜੀ ਹਸਪਤਾਲ ਦਾ ਕੋਈ ਫਰਾਡ ਸਾਹਮਣੇ ਆਉਦਾ ਹੈ ਤਾਂ ਉਸ ਹਸਪਤਾਲ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਸਿਵਲ ਸਰਜਨ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਚੱਲ ਰਹੇ ਨਿੱਜੀ ਹਸਪਤਾਲਾਂ ਦਾ ਆਡਿਟ ਕਰਨ ਲਈ ਜਿਲ੍ਹਾ ਪੱਧਰ ਤੇ ਜ਼ਿਲ੍ਹਾ ਐਟੀ ਫਰਾਡ ਯੂਨਿਟ ਗਠਤ ਕੀਤਾ ਗਿਆ ਹੈ ਜਿਸਦੇ ਤਹਿਤ ਡਿਪਟੀ ਮੈਡੀਕਲ ਕਮਿਸਨਰ ਡਾ. ਅਮਰਜੀਤ ਕੌਰ ਨੂੰ ਜਿਲ੍ਹਾ ਐਟੀ ਫਰਾਡ ਯੂਨਿਟ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ, ਗਠਤ ਕੀਤੀ ਗਈ ਕਮੇਟੀ ਵਿਚ ਡਾ ਰੁਪਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਕੂੰਮਕਲਾ, ਡਾ. ਵੁਰਨ ਸੱਗੜ ਸੀਨੀਅਰ ਮੈਡੀਕਲ ਅਫਸਰ ਹਠੂਰ, ਗੁਰਪ੍ਰੀਤ ਕੌਰ ਜ਼ਿਲ੍ਹਾ ਕੋਆਡੀਨੇਟਰ ਸਟੇਟ ਹੈਲਥ ਏਜੰਸੀ ਪੰਜਾਬ, ਡਾ. ਸ਼ਿਵਾਨੀ ਮੈਡੀਕਲ ਅਫਸਰ ਵੀਡਾਲ ਟੀ ਪੀ ਏ ਅਤੇ ਜਿਲ੍ਹਾ ਕੋਆਡੀਨੇਟਰ ਵੀਡਾਲ ਟੀ ਪੀ ਏ ਨੂੰ ਬਤੌਰ ਮੈਂਬਰ ਸਾਮਲ ਕੀਤਾ ਗਿਆ ਹੈ।ਡਾ ਔਲਖ ਨੇ ਦੱਸਿਆ ਕਿ ਜਿਲ੍ਹਾ ਐਟੀ ਫਰਾਡ ਯੂਨਿਟ ਨੂੰ ਇਸ ਸਬੰਧੀ ਜਲਦ ਤੋ ਜਲਦ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























