ਲੁਧਿਆਣਾ (Rajan) :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, ‘ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਏਜੰਡੇ ਅਤੇ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪਸ਼ੂ ਜਨਮ ਨਿਯੰਤਰਣ ਕੇਂਦਰ ਵਿੱਚ ਇੱਕ ਓਟੀ ਬਣਾਉਣ, ਪਸ਼ੂਆਂ ਦੇ ਡਾਕਟਰਾਂ ਦੀ ਤਾਇਨਾਤੀ, ਲੋੜੀਂਦੇ ਸਾਜ਼ੋ-ਸਾਮਾਨ, ਦਵਾਈਆਂ ਦੀ ਨਿਯਮਤ ਸਪਲਾਈ, ਗਊ ਫੜਨ ਵਾਲਿਆਂ ਦੀ ਨਿਯੁਕਤੀ, ਆਵਰਤੀ ਖਰਚਿਆਂ ਦੇ ਪ੍ਰਬੰਧਨ ਲਈ ਫੰਡਾਂ ਅਤੇ ਹੋਰਾਂ ਦੇ ਪ੍ਰਸਤਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਪਸ਼ੂ ਭਲਾਈ ਲਈ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਗਤੀਵਿਧੀਆਂ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਿਗਮ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਪਸ਼ੂ ਅਤੇ ਪੰਛੀ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ ਤਾਂ ਉਸ ਨੂੰ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਲੋਕਾਂ ਦੇ ਮਸਲਿਆਂ ਨੂੰ ਪ੍ਰਭਾਵੀ ਅਤੇ ਤੁਰੰਤ ਹੱਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਉਦੇਸ਼ ਹਰ ਕਿਸਮ ਦੇ ਪਸ਼ੂਆਂ ਦੀ ਭਲਾਈ ਲਈ ਕੰਮ ਕਰਨਾ ਅਤੇ ਜ਼ਿਲ੍ਹੇ ਭਰ ਵਿੱਚ ਪਸ਼ੂਆਂ ਨਾਲ ਹੁੰਦੇ ਜ਼ੁਲਮ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਸਾਧਨ ਮੁਹੱਈਆ ਕਰਵਾਉਣਾ ਹੈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਅਤੇ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
19.8
°
C
19.8
°
19.8
°
56 %
1.8kmh
0 %
Mon
33
°
Tue
33
°
Wed
34
°
Thu
35
°
Fri
35
°


























