ਲੁਧਿਆਣਾ ( Rajan ) :- ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਵਾਰਡਾਂ ਚ ਕਰੀਬ ਇੱਕ ਕਰੋੜ ਦੇ ਹੋਣ ਜਾ ਰਹੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਦੌਰਾਨ ਵਾਰਡ ਨੰਬਰ 4 ਦੀ ਗਗਨਦੀਪ ਕਲੋਨੀ ਵਿਖੇ ਇੱਕ ਨਵੇਂ ਟਿਊਬਲ ਦਾ ਉਦਘਾਟਨ, ਵਾਰਡ ਨੰਬਰ 6 ਦੇ ਜਨਤਾ ਕਲੋਨੀ ਦੀਆਂ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਅਤੇ ਵਾਰਡ ਨੰਬਰ 13 ਅਤੇ 15 ਵਿਖੇ ਬਣਨ ਜਾ ਰਹੀਆਂ ਇੰਟਰਲੋਕ ਅਤੇ ਲੁੱਕ ਵਾਲੀਆਂ ਗਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਭਰ ਵਿੱਚ ਜਿੱਥੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉਥੇ ਹੀ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸੇ ਹੀ ਲੜੀ ਤਹਿਤ ਹਲਕਾ ਪੂਰਵੀ ਅੰਦਰ ਵੀ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਹਸਪਤਾਲਾਂ ਤੋਂ ਇਲਾਵਾ ਆਮ ਆਦਮੀ ਕਲੀਨਿੰਗ ਵੱਡੀ ਗਿਣਤੀ ਵਿੱਚ ਪਹਿਲਾਂ ਹੀ ਬਣ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਕੁਝ ਨਵੇਂ ਹੋਰ ਆਮ ਆਦਮੀ ਕਲੀਨਿਕ ਹਲਕਾ ਵਾਸੀਆਂ ਦੇ ਹਵਾਲੇ ਕੀਤੇ ਜਾਣਗੇ ਤਾਂ ਜੋ ਲੋਕ ਫ੍ਰੀ ਦਵਾਈ ਲੈ ਸਕਣ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਣ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਅੰਦਰ ਜੋ ਹਲਕਾ ਵਾਸੀਆਂ ਨੂੰ ਸਭ ਤੋਂ ਵੱਡੀ ਘਾਟ ਮਹਿਸੂਸ ਹੋ ਰਹੀ ਸੀ ਉਹ ਸਿੱਖਿਆ ਦੇ ਖੇਤਰ ਵਿੱਚ ਨਜ਼ਰ ਆ ਰਹੀ ਸੀ, ਕਿਉਂਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਕਾਗਜ਼ਾਂ ਵਿੱਚ ਤਾਂ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਜਰੂਰ ਦਿਖਾਏ ਹਨ ਪਰ ਹਕੀਕਤ ਇਸ ਤੋਂ ਲੱਖਾਂ ਕੋਹਾਂ ਦੂਰ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਕਾਗਜ਼ਾਂ ਜਾਂ ਫਲੈਕਸਾਂ ਰਾਹੀਂ ਨਹੀਂ ਕਰਵਾਉਂਦੀ ਹਕੀਕਤ ਵਿੱਚ ਵਿਕਾਸ ਕਾਰਜ ਕਰਵਾਏ ਜਾਂਦੇ ਹਨ ਜਿਸ ਨੂੰ ਤੁਸੀਂ ਖੁਦ ਵੀ ਜਾ ਕੇ ਜਮੀਨੀ ਤੌਰ ਤੇ ਚੈੱਕ ਕਰ ਸਕਦੇ ਹੋ । ਇਸ ਮੌਕੇ ਤੇ ਪੱਤਰਕਾਰਾਂ ਵੱਲੋਂ ਬਿਲਡਿੰਗਾਂ ਢਾਉਣ ਦੇ ਸਵਾਲ ਦੇ ਜਵਾਬ ਵਿੱਚ ਵਿਧਾਇਕ ਗਰੇਵਾਲ ਨੇ ਕਿਹਾ ਕਿ ਅਸੀਂ ਤੇ ਸਾਡੀ ਸਰਕਾਰ ਬਿਲਡਿੰਗਾਂ ਢਾਉਣ ਵਿੱਚ ਯਕੀਨ ਨਹੀਂ ਰੱਖਦੇ ਬਿਲਡਿੰਗਾਂ ਬਣਾਉਣ ਵਿੱਚ ਯਕੀਨ ਰੱਖਦੇ ਹਾਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਇਲਾਵਾ ਫ੍ਰੀ ਦਵਾਈ ਦੇ ਨਾਲ ਨਾਲ ਫ੍ਰੀ ਸਿੱਖਿਆ ਮੁਹਈਆ ਕਰਵਾਉਣਾ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ । ਇਸ ਮੌਕੇ ਤੇ ਮਹਿਲਾ ਵਿੰਗ ਜ਼ਿਲਾ ਪ੍ਰਧਾਨ ਮੈਡਮ ਪ੍ਰਿੰਸੀਪਲ ਇੰਦਰਜੀਤ ਕੌਰ , ਆਪ ਆਗੂ ਚੌਧਰੀ ਚਮਨ ਲਾਲ, ਗੁਰਮੀਤ ਸਿੰਘ ਮੀਤਾ, ਮਹਿੰਦਰ ਸਿੰਘ ਭੱਟੀ , ਰਾਜੇਸ਼ ਬਤੀਸ਼ ,ਰਵਿੰਦਰ ਸਿੰਘ ਰਾਜੂ, ਲਖਵਿੰਦਰ ਚੌਧਰੀ , ਭੁਪਿੰਦਰ ਸਿੰਘ ਸੁਰਜੀਤ ਸਿੰਘ ਠੇਕੇਦਾਰ , ਅਵਤਾਰ ਡਿਉਲ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
19.5
°
C
19.5
°
19.5
°
56 %
2.2kmh
0 %
Mon
33
°
Tue
34
°
Wed
35
°
Thu
35
°
Fri
33
°


























