ਲੁਧਿਆਣਾ ( Rajan ) :- ਚਿੱਟੇ ਦਾ ਸ਼ਿਕਾਰ ਬਣ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਹਿੱਤ “ਪੁੱਤ ਬਚਾਓ, ਪੰਜਾਬ ਬਚਾਓ” ਮੁਹਿੰਮ ਹੇਠ ਸੂਬੇ ਅੰਦਰ ਅਫੀਮ ਦੀ ਖੇਤੀ ਦੀ ਮੰਗ ਕਰਦਿਆਂ ਹੋਇਆਂ, ਸੁਨਹਿਰਾ ਭਾਰਤ ਪਾਰਟੀ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਨੌਘਰਾ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਜਨਮ ਸਥਾਨ ਤੋਂ ਫਾਰਮ ਭਰਵਾਉਣ ਦੀ ਸ਼ੁਰੂਆਤ ਕੀਤੀ ਗਈ। ਜਿੱਥੇ ਉਨਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਨਾਲ-ਨਾਲ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜਾਂ ਵੱਲੋਂ ਸ਼ਹੀਦ ਦੇ ਮਾਣ ਸਨਮਾਨ ਨੂੰ ਵਧਾਉਣ ਹਿੱਤ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਵੀ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪਾਰਟੀ ਦੇ ਕੌਮੀ ਪ੍ਰਧਾਨ ਰਾਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਵਿੱਚ ਅਜਿਹਾ ਕੋਈ ਦਿਨ ਨਹੀਂ ਨਿਕਲਦਾ ਜਦੋਂ ਚਿੱਟੇ ਕਾਰਨ ਕਿਸੇ ਮਾਂ ਦੇ ਪੁੱਤ ਦੀ ਜਾਨ ਨਹੀਂ ਜਾਂਦੀ। ਕਈ ਦੁੱਖਾਂ ਨੂੰ ਸਹਿ ਕੇ ਪੁੱਤ ਨੂੰ ਜੰਮਣ, ਉਸਨੂੰ ਪਾਲਣ ਤੇ ਵੱਡਾ ਕਰਨ ਵਾਲੀ ਮਾਂ ਦੇ ਉੱਪਰ ਉਦੋਂ ਦੁੱਖਾਂ ਦਾ ਪਹਾੜ ਢਹਿ ਜਾਂਦਾ ਹੈ, ਜਦੋਂ ਪਹਿਲਾਂ ਲੋਕ ਉਸਨੂੰ ਨਸ਼ੇੜੀ ਆਖਦੇ ਹਨ ਅਤੇ ਇੱਕ ਦਿਨ ਉਸ ਦੀ ਲਾਸ਼ ਘਰ ਦੇ ਵਿਹੜੇ ਵਿੱਚ ਪਈ ਹੁੰਦੀ ਹੈ। ਭਾਵੇਂ ਚਿੱਟੇ ਦੇ ਖਾਤਮੇ ਲਈ ਨਸ਼ਾ ਮੁਕਤੀ ਕੇਂਦਰ ਵੀ ਸ਼ੁਰੂ ਕੀਤੇ ਗਏ ਹਨ, ਲੇਕਿਨ ਸਮੱਸਿਆ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ।ਉਹਨਾਂ ਨੇ ਜੋਰ ਦਿੰਦਿਆਂ ਕਿਹਾ ਕਿ ਇਹਨਾਂ ਹਾਲਾਤਾਂ ਵਿੱਚ ਸੂਬੇ ਅੰਦਰ ਅਫੀਮ ਦੀ ਖੇਤੀ ਤੋਂ ਇਲਾਵਾ, ਹੋਰ ਕੋਈ ਰਾਹ ਨਹੀਂ ਦਿਖ ਰਿਹਾ। ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਗੰਭੀਰ ਵਿਸ਼ੇ ਨੂੰ ਲੈ ਕੇ “ਪੁੱਤ ਬਚਾਓ, ਪੰਜਾਬ ਬਚਾਓ” ਮੁਹਿੰਮ ਤਹਿਤ ਸ਼ਹੀਦਾਂ ਦਾ ਅਸ਼ੀਰਵਾਦ ਪ੍ਰਾਪਤ ਕਰਕੇ ਅੱਜ ਤੋਂ ਫਾਰਮ ਭਰਵਾਉਣ ਦੀ ਮੁਹਿਮ ਸ਼ੁਰੂ ਕੀਤੀ ਗਈ ਹੈ। ਜਿਸ ਰਾਹੀਂ ਜਿੱਥੇ ਲੋਕਾਂ ਦਾ ਅਫੀਮ ਦੀ ਖੇਤੀ ਪ੍ਰਤੀ ਸਮਰਥਨ ਮੰਗਿਆ ਜਾਵੇਗਾ, ਉਥੇ ਹੀ ਉਹ ਆਪਣੇ ਸੁਝਾਅ ਵੀ ਦੇ ਸਕਦੇ ਹਨ । ਇਸ ਮੁਹਿੰਮ ਨੂੰ ਸੂਬੇ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਲੈ ਕੇ ਜਾਇਆ ਜਾਵੇਗਾ।ਇਸ ਮੌਕੇ ਉਨਾਂ ਨੂੰ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜ ਅਸ਼ੋਕ ਥਾਪਰ ਤੋਂ ਵੀ ਪੰਜਾਬ ਦੇ ਪੁੱਤਾਂ ਨੂੰ ਬਚਾਉਣ ਵਾਸਤੇ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ ਉਪਰਾਲੇ ਪ੍ਰਤੀ ਭਰਪੂਰ ਸਮਰਥਨ ਪ੍ਰਾਪਤ ਹੋਇਆ। ਜਿਨ੍ਹਾਂ ਨੇ ਇਕ ਲੱਖ ਤੋਂ ਵੱਧ ਫਾਰਮ ਭਰੇ ਜਾਣ ਤੇ ਖੁਦ ਦੇਸ਼ ਦੇ ਰਾਸ਼ਟਰਪਤੀ ਕੋਲ ਪਹੁੰਚ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਰਕੇਸ਼ ਕੁਮਾਰ ਨੇ ਸ਼ਹੀਦ ਦੇ ਵੰਸ਼ਜਾ ਵੱਲੋਂ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਨੂੰ ਆਉਣ ਵਾਸਤੇ ਸਿੱਧਾ ਰਸਤਾ ਨਾ ਹੋਣ ਸਬੰਧੀ ਆਖੀ ਗਈ ਗੱਲ ਤੇ ਪਾਰਟੀ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਹਨਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਂ ਤੇ ਰੱਖੇ ਜਾਣ ਦੀ ਮੰਗ ਨੂੰ ਵੀ ਸਮਰਥਨ ਦਿੱਤਾ। ਪਾਰਟੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਉਣ ਲਈ ਉਪਰਾਲੇ ਕਰਨੇ ਪੈਣਗੇ, ਤਾਂ ਜੋ ਅਸੀਂ ਆਪਣੇ ਇਤਿਹਾਸ ਨੂੰ ਸੰਭਾਲ ਸਕੀਏ। ਇਸ ਮੌਕੇ ਤੇ ਸੁਨਹਿਰਾ ਭਾਰਤ ਪਾਰਟੀ ਸਰਪ੍ਰਸਤ ਸ੍ਰੀ ਰਾਕੇਸ਼ ਕੁਮਾਰ,, ਸੁਖਦੇਵ ਥਾਪਰ ਦੇ ਵੰਸ਼ਜ ਅਸ਼ੋਕ ਥਾਪਰ, ਚੇਅਰਮੈਨ ਅਤੇ ਵਾਰਡ ਨੰਬਰ 39 ਪ੍ਰਧਾਨ ਸ਼੍ਰੀਮਤੀ ਨਿਰਮਲਾ ਗਰਗ, ਪੰਜਾਬ ਮੁੱਖ ਬੁਲਾਰਾ ਅਮਰਜੀਤ ਸਿੰਘ ਖਾਲਸਾ, ਪਾਰਟੀ ਕੈਸ਼ੀਅਰ ਰਾਜਨਦੀਪ ਕੌਰ, ਬਾਜ਼ ਹੁਕਮ ਸਿੰਘ, ਸੋਮਨਾਥ ਸ਼ਰਮਾ ਅਤੇ ਬਾਕੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ l
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























