Site icon Dainik Punjab News

ਪੰਜਾਬ ਦੇ ਮਸ਼ਹੂਰ ਰਿਸ਼ੀ ਢਾਬੇ ਦੀ ਪਹਿਲੀ ਮੰਜ਼ਿਲ ‘ਤੇ ਲੱਗੀ ਅੱਗ

ਲੁਧਿਆਣਾ ( RAJAN )  :-  ਗਿੱਲ ਚੌਕ ਸਥਿਤ ਮਸ਼ਹੂਰ ਰਿਸ਼ੀ ਢਾਬੇ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੁਲਾਜ਼ਮਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬਿ੍ਗੇਡ ਦੇ ਕਰਮਚਾਰੀ ਕਿ ਰਿਸ਼ੀ ਢਾਬੇ ਦੀ ਪਹਿਲੀ ਮੰਜ਼ਿਲ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਚਿਮਨੀ ਨੂੰ ਅੱਗ ਲੱਗਣ ਕਾਰਨ ਮਜ਼ਦੂਰਾਂ ਵਿੱਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਇਕ ਗੱਡੀ ਨਾਲ ਅੱਗ 'ਤੇ ਕਾਬੂ ਪਾਇਆ ਗਿਆ।
Exit mobile version