Site icon Dainik Punjab News

ਕਨੇਡਾ ਚ ਸੜਕ ਹਾਦਸੇ ਵਿੱਚ ਪਿੰਡ ਸੁੱਖਾ ਚਿੱੜਾ ਦੀ ਕੋਮਲ ਸਮੇਤ ਤਿੰਨ ਵਿਦਿਆਰਥਣਾਂ ਦੀ ਮੋਕੇ ਤੇ ਹੋਈ ਮੌਤ,ਦੋ ਗੰਭੀਰ ਜਖ਼ਮੀ

ਗੁਰਦਾਸਪੁਰ ( Rajan ) :- ਕਨੇਡਾ ਦੇ ਸ਼ਹਿਰ ਬਰੈਂਪਟਨ ਨੇੜੇ ਹੋਏ ਇੱਕ ਸੜਕ ਹਾਦਸੇ ਵਿੱਚ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ।ਇਸ ਸਬੰਧੀ ਮ੍ਰਿਤਕ ਲੜਕੀ ਦੇ ਚਾਚਾ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਜ਼ੋ ਕਿ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਗਈ ਸੀ।ਉਸਨੇ ਦੱਸਿਆ ਕਿ ਛੁਟੀਆਂ ਹੋਣ ਕਾਰਨ ਆਪਣੀਆਂ 5 ਹੋਰਨਾਂ ਸਮੇਤ ਕੰਮ ਤੇ ਜਾ ਰਹੀਆਂ ਸਨ ,ਜਿਸ ਗੱਡੀ ਤੇ ਸਵਾਰ ਸਨ ਉਹ ਕੰਟਰੋਲ ਤੋਂ ਬਾਹਰ ਹੋ ਕੇ

ਦਰੱਖਤਾਂ ਨਾਲ ਟਕਰਾ ਗਈ ਜਿਸ ਕਾਰਨ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਲੜਕੀਆਂ ਦੀ ਮੋਕੇ ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਅਤੇ ਇੱਕ ਹੋਰ ਲੜਕੇ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਸ ਮੰਦਭਾਗੀ ਘਟਨਾ ਦਾ ਜਦ ਹੀ ਪਤਾ ਲੱਗ ਤਾਂ ਪਿੰਡ ਵਿੱਚ ਸ਼ੋਕ ਦੀ ਲਹਿਰ ਫੈਲ ਗਈ ।ਇਸ ਮੌਕੇ ਸਮਾਜ ਸੇਵੀ ਬਲਦੇਵ ਸਿੰਘ ਬੱਲਾ ਨੇ ਦੱਸਿਆ ਕਿ ਇਹ ਇਕ ਮਿਹਨਤੀ ਪਰਿਵਾਰ ਹੈ ਮ੍ਰਿਤਕ ਲੜਕੀ ਦਾ ਪਿਤਾ ਕਰੇਨ ਡਰਾਈਵਰ ਹੈ ਅਤੇ ਉਹ ਮਥੁਰਾ ਵਿਖੇ ਇਕ ਕੰਪਨੀ ਚ ਨੌਕਰੀ ਕਰਦਾ ਹੈ ਅਤੇ ਉਸ ਨੇ ਬਹੁਤ ਹੀ ਮਿਹਨਤ ਕਰਕੇ ਅਤੇ ਕੁਝ ਕਰਜ਼ਾ ਚੁੱਕ ਆਪਣੀ ਧੀ ਦਾ ਭਵਿੱਖ ਸਵਾਰਨ ਲਈ ਉਸ ਨੂੰ ਕਰੀਬ 10 ਮਹੀਨੇ ਪਹਿਲਾਂ ਹੀ ਕਨੇਡਾ ਪੜਾਈ ਕਰਨ ਲਈ ਭੇਜਿਆ ਸੀ ਅਜ਼ੇ ਸਿਰਫ ਦੋ ਹੀ ਸਮੇਸਟਰ ਕਲੀਅਰ ਹੋਏ ਸਨ ਕਿ ਇਹ ਭਾਣਾ ਵਰਤ ਗਿਆ।

Exit mobile version