ਗੁਰਦਾਸਪੁਰ ( Rajan ) :- ਜਿਲਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਝਬਕਰਾ ਵਿਖੇ ਕੁਝ ਲੋਕਾਂ ਵੱਲੋਂ ਇੱਕ ਅਜੀਬੋ ਕਰੀਬੀ ਕੰਮ ਕਰਨ ਤੋਂ ਲੋਕਾਂ ਨੂੰ ਉਸ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਅੱਧੀ ਰਾਤ ਤੋਂ ਬਾਅਦ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਇਹ ਪਿੰਡ ਬਿਲਕੁਲ ਸਰਹੱਦ ਤੇ ਹੋਣ ਕਾਰਨ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਡਰ ਵਾਲੀ ਭਾਵਨਾ ਪੈਦਾ ਹੋ ਜਾਂਦੀ ਹੈ । ਇਸ ਮੌਕੇ ਗੱਲਬਾਤ ਕਰਦੇ ਹੋਏ ਇਲਾਕਾ ਪੁਲਿਸ ਸਟੇਸ਼ਨ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਝਬਕਰਾ ਦੇ ਲੋਕਾਂ ਨੇ ਦੱਸਿਆ ਕਿ

ਸਾਨੂੰ ਉਸ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਅੱਧੀ ਰਾਤ ਤੋਂ ਬਾਅਦ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਲੋਕਾਂ ਕਿਹਾ ਕਿ ਜੇ ਕਿਸੇ ਤਰ੍ਹਾਂ ਦਾ ਕੋਈ ਖੁਸ਼ੀ ਦਾ ਪ੍ਰੋਗਰਾਮ ਹੈ ਤਾਂ ਉਸ ਵੇਲੇ ਨਿਰਧਾਰਿਤ ਸਮੇਂ ਵਿੱਚ ਪਟਾਖੇ ਚਲਾ ਕੇ ਖੁਸ਼ੀ ਤਾਂ ਜਾਹਿਰ ਕੀਤੀ ਜਾ ਸਕਦੀ ਹੈ ਪਰ ਇੱਥੇ ਅੱਧੀ ਰਾਤ ਨੂੰ ਲਗਾਤਾਰ ਪਟਾਕੇ ਚਲਾਉਣ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


























