Site icon Dainik Punjab News

ਜਲੰਧਰ ਦਿਨ-ਦਿਹਾੜੇ ਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ ਦਾ ਮੋਬਾਈਲ ਖੋਹ ਕੇ ਲੁਟੇਰੇ ਫਰਾਰ, ਵੇਖੋ CCTV

ਜਲੰਧਰ ( Rajan ) :- ਜਲੰਧਰ ਦੇ ਥਾਣਾ ਬਾਰਾਦਰੀ ਅਧੀਨ ਆਉਂਦੇ ਹਨ ਲਾਡੋਵਾਲੀ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੜਕੀ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੜਕੀ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ ਕਿ ਰਸਤੇ ‘ਚ ਬਾਈਕ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਇਲ ਫੋਨ ਖੋਹ ਲਿਆ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਥਾਣਾ ਬਾਰਾਦਰੀ ਦੇ ਏਐਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਲਾਡੋਵਾਲੀ ਰੋਡ ’ਤੇ ਬਾਈਕ ਸਵਾਰ ਸਨੈਚਰਾਂ ਨੇ ਲੜਕੀ ਤੋਂ ਮੋਬਾਈਲ ਫੋਨ ਖੋਹ ਲਿਆ ਹੈ ਅਤੇ ਫ਼ਰਾਰ ਹੋ ਗਏ ਹਨ। ਜਿਸ ਤੋਂ ਬਾਅਦ ਉਸ ਨੇ ਮੌਕੇ ‘ਤੇ ਪਹੁੰਚ ਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਤਾਂ ਦੇਖਿਆ ਕਿ ਕਾਲੇ ਰੰਗ ਦੇ ਸਪਲੈਂਡਰ ਬਾਈਕ ‘ਤੇ ਸਵਾਰ ਦੋ ਨੌਜਵਾਨ ਲੜਕੀ ਤੋਂ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Exit mobile version