Site icon Dainik Punjab News

ਪੁਲਿਸ ਵੱਲੋਂ ਰਾਜਨੀਤਿਕ ਸ਼ਹਿ ਤੇ ਕਾਂਗਰਸੀ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਪਰੇਸ਼ਾਨ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੇਵੀਰ ਰੰਧਾਵਾ ਨੇ ਲਗਾਇਆ ਦੋਸ਼

ਗੁਰਦਾਸਪੁਰ ( Rajan ) :- ਪੰਜਾਬ ਕਾਂਗਰਸ ਦੇ ਸੱਦੇ ਤੇ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਬਲਾਕ ਪੱਧਰ ਤੇ ਜਿੱਥੇ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਗੁਰਦਾਸਪੁਰ ਤੋਂ ਮੌਜੂਦਾ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਤੇ ਨੌਜਵਾਨ ਆਗੂ ਉਦੇਵੀਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਲਾਨੌਰ ਪੁਲਿਸ ਸਟੇਸ਼ਨ ਦੇ ਬਾਹਰ ਵੱਡੀ ਗਿਣਤੀ ਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਤੇ ਲੀਡਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਗੱਲਬਾਤ ਦੌਰਾਨ ਉਦੇਵੀਰ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਵਿੱਚ ਲਗਾਤਾਰ ਪੁਲਿਸ ਵੱਲੋਂ ਕਾਂਗਰਸੀ ਵਰਕਰਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸੂਬੇ ਦੇ ਹਾਲਾਤ ਇਸ ਵੇਲੇ ਬੇਹਦ ਖਰਾਬ ਹੋ ਚੁੱਕੇ ਹਨ। ਲੁੱਟਾਂ ਖੋਆ ਨਸ਼ਾ ਤੇ ਕਤਲ ਆਮ ਘਟਨਾਵਾਂ ਹੋ ਚੁੱਕੀਆਂ ਹਨ ।ਇਸ ਲਈ ਉਹਨਾਂ ਨੇ ਅੱਜ ਕਾਂਗਰਸ ਪਾਰਟੀ ਦੇ ਨਾਲ ਕਲਾਨੌਰ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਲਗਾਇਆ ਹੈ।

Exit mobile version