ਗੁਰਦਾਸਪੁਰ ( RAJAN ) :- ਨਸ਼ਾਖੋਰੀ ਇੱਕ ਕੋਹੜ ਹੈ, ਜਿਸ ਦੇ ਚੁੰਗਲ ਵਿੱਚ ਫਸ ਕੇ ਨੌਜਵਾਨ ਪੀੜ੍ਹੀ ਇਸ ਅਣਚਾਹੇ ਰੋਗ ਦਾ ਸ਼ਿਕਾਰ ਹੋ ਕੇ ਆਪਣਾ ਭਵਿੱਖ ਧੁੰਦਲਾ ਕਰ ਰਹੀ ਹੈ, ਭਾਵੇਂ ਕਿ ਕਈ ਸਮਾਜ ਸੇਵੀ ਸੰਸਥਾਵਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ, ਪਰ ਫਿਰ ਵੀ ਨਸ਼ਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਨਹੀਂ ਲੈ ਰਿਹਾ, ਸਗੋਂ ਦੇਸ਼ ਦੀ ਆਉਣ ਵਾਲੀ ਪੀੜ੍ਹੀ ਨੂੰ ਸੱਪ ਵਾਂਗ ਮੂੰਹ ਖੋਲ੍ਹ ਕੇ ਨਿਗਲ ਰਿਹਾ

ਹੈ।ਹੁਣ ਫ਼ੌਜ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸ਼ਾਮਲ ਹੋ ਗਈ ਹੈ। ਇਸੇ ਲੜੀ ਤਹਿਤ ਤਿੱਬੜੀ ਛਾਉਣੀ ਦੇ 96 ਬ੍ਰਿਗੇਡ ਕਮਾਂਡਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਥਾਨਕ ਪੀ.ਕੇ ਸਰਕਾਰੀ ਆਈ.ਟੀ.ਆਈ. ਵਿੱਚ ਸਹਾਇਕ ਡਾਇਰੈਕਟਰ ਕਮ ਪ੍ਰਿੰਸੀਪਲ ਸੰਦੀਪ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ 14 ਜਾਟ ਰੈਜੀਮੈਂਟ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਲੈਫਟੀਨੈਂਟ ਕਰਨਲ

ਆਰ.ਐਸ.ਸ਼ੇਖਾਵਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਤੋਂ ਇਲਾਵਾ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਦੇ ਪਿਤਾ ਕੈਪਟਨ ਜੋਗਿੰਦਰ ਸਿੰਘ, ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ, ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ, ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ, ਕੈਪਟਨ ਕੰਟਨ ਸਿੰਘ, ਡਾ. ਸੂਬੇਦਾਰ ਦਯਾਨੰਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।


























