ਗੁਰਦਾਸਪੁਰ ( Rajan ) :- ਪੰਜਾਬ ਵਿਧਾਨ ਸਭਾ ਵਿੱਚ ਵੀ ਵਿਰੋਧੀ ਧੀਰ ਕਾਂਗਰਸ ਦੇ ਆਗੂ ਅਤੇ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੇ ਉਦਮਾਂ ਸਦਕ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਪਿੰਡ ਕੋਟ ਸੰਤੋਖ ਰਾਏ ਵਿਖੇ ਦੁਆਬਾ ਪਬਲਿਕ ਸਕੂਲ ਚ ਮੁਫਤ ਕੈਂਸਰ ਚੈਕਅਪ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਲੋਕਾਂ ਨੇ ਪਹੁੰਚ ਕੇ ਮੁਫਤ ਵਿੱਚ ਟੈਸਟ ਕਰਵਾਏ ।ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਕੈਂਸਰ ਦੀ ਨਾ ਮੁਰਾਦ ਬਿਮਾਰੀ ਬਾਰੇ ਜਾਗਰੂਕ ਵੀ ਕੀਤਾ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੈਂਸਰ ਤੋਂ ਬਹੁਤ ਸੁਚੇਤ ਰਹਿਣ ਦੀ ਜਰੂਰਤ ਹੈ ਅਤੇ ਇਸ ਦੀ ਨਿਯਮਤ ਜਾਂਚ ਹੀ ਇਸਦੇ ਉੱਪਰ ਕਾਬੂ ਪਾਉਣ ਲਈ ਸਹਾਇਕ ਹੁੰਦੀ ਹੈ। ਉਹਨਾਂ ਨੇ ਕਿਹਾ ਕਿ ਵਰਲਡ ਕੈਂਸਰ ਕੇਅਰ ਸੋਸਾਇਟੀ ਦਾ ਉਹ ਧੰਨਵਾਦ ਕਰਦੇ ਹਨ ਜਿਨਾਂ ਵੱਲੋਂ ਏਡਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ । ਉੱਥੇ ਹੀ ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਬਰਿੰਦਰ ਸਿੰਘ ਛੋਟੇਪੁਰ ਤੇ ਉਹਨਾਂ ਦੇ ਨਾਲ ਸਮੁੱਚੀ ਦੁਆਬਾ ਪਬਲਿਕ ਸਕੂਲ ਦੀ ਟੀਮ ਦਾ ਧੰਨਵਾਦ ਕੀਤਾ ਜਿਨਾਂ ਨੇ ਇਸ ਕੈਂਪ ਦੇ ਦੌਰਾਨ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਹੋਏ ਸਨ। ਬਾਜਵਾ ਨੇ ਕਿਹਾ ਕਿ ਅਗਲੇ ਦਿਨਾਂ ਦੇ ਵਿੱਚ ਕਾਦੀਆਂ ਅਤੇ ਕਾਹਨੂੰਵਾਨ ਵਿਖੇ ਵੀ ਇਹ ਕੈਂਪ ਲਗਵਾਏ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਮੁਫਤ ਦੇ ਵਿੱਚ ਆਪਣੀ ਜਾਂਚ ਜਰੂਰ ਕਰਵਾਉਣ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°


























