ਡੇਰਾ ਬਾਬਾ ਨਾਨਕ ( Rajan ) :- ਡੇਰਾ ਬਾਬਾ ਨਾਨਕ ਵਿੱਚ ਖ਼ੁਦ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੋਣ ਪ੍ਰਚਾਰ ਮੁਹਿੰਮ ਨੂੰ ਨਿਰਦੇਸ਼ਤ ਕਰਨ ਨਾਲ ਵਿਰੋਧੀਆਂ ‘ ਤੇ ਹਾਵੀ ਹੁੰਦੀ ਜਾ ਰਹੀ ਕਾਂਗਰਸ ਦਿਨ ਪ੍ਰਤੀ ਦਿਨ ਮਜ਼ਬੂਤ ਹੋ ਰਹੀ ਹੈ।ਜਤਿੰਦਰ ਕੌਰ ਰੰਧਾਵਾ ਅਤੇ ਸੁਖਜਿੰਦਰ ਰੰਧਾਵਾ ਦੇ ਨਾਲ-ਨਾਲ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਹਰਪਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਤਰਸੇਮ ਸਿੰਘ ਡੀਸੀ, ਰਾਜ ਕੁਮਾਰ ਚੱਬੇਵਾਲ, ਜੋਗਿੰਦਰ ਪਾਲ ਭੋਆ,ਵਿਧਾਇਕ ਅਰੁਣਾ ਚੌਧਰੀ, ਕਾਂਗਰਸ ਬੁਲਾਰਾ ਟੀਨਾ ਚੌਧਰੀ ਤੋਂ ਇਲਾਵਾ ਅਮਨਦੀਪ ਸਿੰਘ ਰੰਗੜ ਨੰਗਲ ਆਦਿ ਦਿੱਗਜ ਨੇਤਾ ਜਤਿੰਦਰ ਕੌਰ ਰੰਧਾਵਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਦਿਨ ਰਾਤ ਇੱਕ ਕਰ ਕੇ ਮਜ਼ਬੂਤੀ ਦੇ ਰਹੇ ਹਨ।ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ “ਆਪ” ਪਾਰਟੀ ਨੇ ਨਸ਼ਾ ਖ਼ਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਨ੍ਹਾਂ ਦੇ ਉਲਟ ਸਰਕਾਰ ਬਣਨ ਬਾਅਦ ਨਸ਼ਾ ਘਟਣ ਦੀ ਬਜਾਏ ਕੀਤੇ ਜ਼ਿਆਦਾ ਵਧ ਗਿਆ ਹੈ ਜਿਸ ਕਰਕੇ ਹਰ ਦਿਨ ਲੋਕਾਂ ਦੇ ਜਵਾਨ ਪੁੱਤਰ ਜਾਨਾਂ ਗਵਾ ਰਹੇ ਹਨ। ਉਨ੍ਹਾਂ ਕਿਹਾ ਕਿ ਮੇਰੀ ਪਹਿਲੀ ਤਰਜੀਹ ਨਸ਼ਾਖੋਰੀ ਦੇ ਖਾਤਮੇ ਲਈ ਡੱਟ ਕੇ ਯਤਨ ਕਰਨਾ ਹੈ ਤੇ ਦੂਜਾ ਪਰਵਾਸ ਰੋਕਣ ਲਈ ਹਲਕੇ ਵਿੱਚ ਉਦਯੋਗਿਕ ਵਿਕਾਸ ਕਰਨਾ ਹੈ ਤਾਂ ਜੋ ਸਾਡੇ ਧੀਆਂ ਪੁੱਤਰ ਵਿਦੇਸ਼ਾਂ ਵਿੱਚ ਰੁਲਣ ਦੀ ਬਜਾਏ ਆਪਣੇ ਹਲਕੇ ਅਤੇ ਸੂਬੇ ਵਿੱਚ ਨੌਕਰੀਆਂ ਕਰ ਸਕਣ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਉਨ੍ਹਾਂ ਨੂੰ ਜੋ ਸਮਰਥਨ ਅਤੇ ਸਹਿਯੋਗ ਮਿਲ ਰਿਹਾ ਹੈ ਉਹ ਇਸ ਗੱਲ ਦਾ ਪ੍ਰਤੀਕ ਹੈ ਕਿ 20 ਨਵੰਬਰ ਨੂੰ ਡੇਰਾ ਬਾਬਾ ਨਾਨਕ ਦੇ ਲੋਕ ਨਾਰੀ ਸ਼ਕਤੀ ਨੂੰ ਜਿਤਾ ਕੇ ਇਤਿਹਾਸ ਸਿਰਜਣਗੇ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























