ਲੁਧਿਆਣਾ ( Rajan ) :- ਬੀਤੇ ਦਿਨ ਲੁਧਿਆਣਾ ਵਿੱਚ ਜੁੱਤੀਆਂ ਦੇ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਅਤੇ ਉਸਦੀ ਮਹਿਲਾ ਸਾਥੀ ਨਵਦੀਪ ਕੌਰ ਉੱਪਰ ਫਾਇਰਿੰਗ ਕਰਕੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਹੜੇ ਪ੍ਰਿੰਕਲ ਵੱਲੋਂ ਜਵਾਬੀ ਫਾਇਰਿੰਗ ਦੌਰਾਨ ਜਖਮੀ ਹੋ ਗਏ ਸਨ ਅਤੇ ਉਹਨਾਂ ਨੂੰ ਡੀਐਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਹੋਏ ਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੀਤੀ ਸ਼ਾਮ ਆਰੋਪੀਆਂ ਰਿਸ਼ਬ ਬੈਨੀਵਾਲ, ਸੁਸ਼ੀਲ ਕੁਮਾਰ ਤੇ ਉਸਦੇ ਸਾਥੀਆਂ ਨੇ ਪ੍ਰਿੰਕਲ ਅਤੇ ਨਵਦੀਪ ਉੱਪਰ ਫਾਇਰਿੰਗ ਕੀਤੀ ਸੀ। ਉਹਨਾਂ ਦੱਸਿਆ ਕਿ ਪ੍ਰਿੰਕਲ ਅਤੇ ਮਹਿਲਾ ਫਿਲਹਾਲ ਖਤਰੇ ਤੋਂ ਬਾਹਰ ਹਨ। ਜਦ ਕਿ ਹਮਲੇ ਤੋਂ ਬਾਅਦ ਫਰਾਰ ਹੋਏ ਰੋਪੀਆਂ ਵਿੱਚੋਂ ਰਿਸ਼ਬ ਬੈਨੀਵਾਲ ਤੇ ਸੁਸ਼ੀਲ ਕੁਮਾਰ ਨੂੰ ਪੁਲਿਸ ਨੇ ਜਗਰਾਉਂ ਪੁਲ ਨੇੜੇ ਗਿਰਫਤਾਰ ਕੀਤਾ ਅਤੇ ਬਾਅਦ ਵਿੱਚ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ। ਉਹਨਾਂ ਦੱਸਿਆ ਕਿ ਡਾਕਟਰਾਂ ਤੋਂ ਮਨਜ਼ੂਰੀ ਤੋਂ ਬਾਅਦ ਇਹਨਾਂ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ। ਵਾਰਦਾਤ ਨੂੰ ਕਰੀਬ ਛੇ ਤੋਂ ਸੱਤ ਲੋਕਾਂ ਨੇ ਅੰਜਾਮ ਦਿੱਤਾ ਸੀ। ਹਾਲਾਂਕਿ ਪੁਲਿਸ ਨੇ ਪ੍ਰਿੰਕਲ ਦੇ ਬਿਆਨਾਂ ਦੇ ਅਧਾਰ ਤੇ ਕੇਸ ਦਰਜ ਕੀਤਾ ਹੈ, ਜਿਸ ਬਾਰੇ ਹਾਲੇ ਤਫਤੀਸ਼ ਕੀਤੀ ਜਾਵੇਗੀ। ਉਹਨਾਂ ਦੱਸਿਆ ਹੈ ਕਿ ਪੁਲਿਸ ਵੱਲੋਂ ਇੱਕ ਪਿਸਤੌਲ ਤੇ ਕੁਝ ਕਾਰਤੂਸ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ, ਆਰੋਪੀਆਂ ਪਾਸੋਂ ਇੱਕ ਸਕੂਟਰੀ ਵੀ ਖੋਹੀ ਗਈ ਸੀ, ਜਿਸ ਬਾਰੇ ਕੇਸ ਵਿੱਚ ਵਾਧਾ ਕੀਤਾ ਗਿਆ ਹੈ। ਬਾਕੀ ਆਰੋਪੀਆਂ ਦੀ ਭਾਲ ਜਾਰੀ ਹੈ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
few clouds
36.6
°
C
36.6
°
36.6
°
39 %
1.1kmh
15 %
Thu
36
°
Fri
37
°
Sat
36
°
Sun
37
°
Mon
39
°


























