ਲੁਧਿਆਣਾ ( Rajan ) :- ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚੇ ਜਿੱਥੇ ਉਹਨਾਂ ਨੇ ਸਿਵਲ ਹਸਪਤਾਲ ਦੇ ਐਸਐਮਓ ਸਮੇਤ ਹੋਰ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਇਸ ਦੌਰਾਨ ਲੁਧਿਆਣਾ ਦੇ ਸਿਵਲ ਸਰਜਨ ਪ੍ਰਦੀਪ ਕੁਮਾਰ ਵੀ ਨਾਲ ਮੌਜੂਦ ਰਹੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਜੋ ਵੀ ਕਮੀਆਂ ਹਨ ਉਸ ਨੂੰ ਜਲਦ ਦੂਰ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਮੁੱਖ ਮਕਸਦ ਆਮ ਲੋਕਾਂ ਦੇ ਲਈ ਸਿਹਤ ਸੇਵਾਵਾਂ ਉਪਲਬਧ ਕਰਵਾਉਣੀਆਂ ਹਨ ਜਿਸ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ ਤੇ ਉਹਨਾਂ ਨੇ ਕਿਹਾ ਕਿ ਹਸਪਤਾਲ ਵਿੱਚ ਜੋ ਕਮੀਆਂ ਹਨ ਉਹ ਦੂਰ ਕਰਨ ਲਈ ਪੂਰੀ ਤਿਆਰੀ ਕਰਨ ਲਈ ਗਈ ਹੈ ਉਹਨਾਂ ਨੇ ਕਿਹਾ ਕਿ ਜੋ ਹਸਪਤਾਲ ਵਿੱਚ ਜੋ ਡਾਕਟਰਾਂ ਦੀ ਕਮੀ ਹੈ ਉਸਦੇ ਲਈ ਵੀ ਜਲਦ ਹੀ ਡਾਕਟਰਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਨੂੰ ਸਿਹਤ ਸੇਵਾਵਾਂ ਵਿੱਚ ਕੋਈ ਵੀ ਦਿੱਕਤ ਪਰੇਸ਼ਾਨੀ ਨਾ ਆਵੇ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋ ਮਰੀਜ਼ਾਂ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਦਵਾਈਆਂ ਸਰਕਾਰੀ ਹਸਪਤਾਲ ਵਿੱਚ ਉਪਲਬਧ ਨਹੀਂ ਹਨ ਉਸ ਦੇ ਲਈ ਸਿਵਲ ਸਰਜਨ ਅਤੇ ਸੇਵਾ ਨੂੰ ਅਲੱਗ ਤੋਂ ਗਰਾਂਟ ਮੁਹਈਆ ਕਰਾਏ ਗਏ ਹਨ ਤਾਂ ਕਿ ਉਹ ਦਵਾਈਆਂ ਬਾਹਰੋਂ ਖਰੀਦ ਕੇ ਮਰੀਜ਼ਾਂ ਨੂੰ ਦੇ ਸਕਣ।
