ਮਮਦੋਟ ( ਸੰਦੀਪ ਕੁਮਾਰ ਸੋਨੀ ) ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਮਮਦੋਟ ਮਾਰਕੀਟ ਕਮੇਟੀ ਵੱਲੋਂ ਖੇਤੀ ਹਾਦਸਿਆਂ ਨਾਲ ਸੰਬੰਧਿਤ ਪੀੜਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੇ ਤਹਿਤ ਪਿੰਡ ਮੁਰਕ ਵਾਲ਼ਾ ਦੇ ਉਡੀਕ ਸਿੰਘ ਜਿਸ ਦੀ ਕੇ ਖੇਤੀ ਹਾਦਸੇ ਵਿੱਚ ਮੌਤ ਹੋ ਗਈ ਸੀ ਉਸ ਦੀ ਪਤਨੀ ਹਰਪ੍ਰੀਤ ਕੌਰ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ ਇਸ ਮੌਕੇ ਤੇ ਬੋਲਦਿਆਂ ਹੋਇਆਂ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਤੀ ਵਚਨਬੱਧ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਸਕੱਤਰ ਸ ਬਿਕਰਮਜੀਤ ਸਿੰਘ ਸੰਧੂ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਭਾਰੀ ਬਲਰਾਜ ਸਿੰਘ ਸੰਧੂ , ਅਜਮੇਰ ਸਿੰਘ ਸਰਪੰਚ ਪਿੰਡ ਮੁਰਕ ਵਾਲ਼ਾ, ਡਾਕਟਰ ਰਣਜੀਤ ਸਿੰਘ ਰਾਣਾ ਸਰਪੰਚ ਪਿੰਡ ਤਰਾਂ ਵਾਲੀ,ਬਾਬਾ ਦਲਜੀਤ ਸਿੰਘ ਉੱਪ ਪ੍ਰਧਾਨ ਨਗਰ ਪੰਚਾਇਤ ਮਮਦੋਟ, ਸੁਰਿੰਦਰ ਕੁਮਾਰ ਸੋਨੂ ਸੇਠੀ ਐਮਸੀ ਮਮਦੋਟ,ਤਰਸੇਮ ਸਿੰਘ ਸੋਨੂ ਛੱਪੜ ਵਾਰਡ ਨੰਬਰ 13 , ਸੰਜੇ ਗੁਪਤਾ ਟੈਲੀ ਅਪਰੇਟਰ, ਨਵਦੀਪ ਸਿੰਘ ਆਕਸ਼ਨ ਰਿਕਾਰਡਰ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ I
ਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
clear sky
37.1
°
C
37.1
°
37.1
°
10 %
0.8kmh
4 %
Sat
38
°
Sun
39
°
Mon
40
°
Tue
40
°
Wed
37
°

























