ਗੁਰੂਸਰ ਸੁਧਾਰ ( ਜਗਰੂਪ ਸਿੰਘ ਗਰੇਵਾਲ ) :- ਨੇੜਲੇ ਪਿੰਡ ਟੂਸਾ ਦੇ ਸਾਬਕਾ ਸਰਪੰਚ ਅਤੇ ਪੰਚਾਇਤ ਯੂਨੀਅਨ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਪਰਮਜੀਤ ਸਿੰਘ ਟੂਸਾ ਅੱਜ ਰਸਮੀ ਤੌਰ ਭਾਜਪਾ ਦੀ ਬੇੜੀ ਚ ਸਵਾਰ ਹੋ ਗਏ ਜੋਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ 2024 ਦੀਆਂ ਚੋਣਾਂ ਵੀ ਲੜ ਚੁੱਕੇ ਹਨ। ਇਸ ਮੌਕੇ ਪੰਜਾਬ ਭਾਜਪਾ ਸੰਗਠਨ ਮੰਤਰੀ ਸ਼੍ਰੀ ਨਿਵਾਸਲੂ ਨੇ ਕਰਨਲ ਇੰਦਰਪਾਲ ਸਿੰਘ ਪ੍ਰਧਾਨ ਜਿਲ੍ਹਾ ਲੁਧਿਆਣਾ (ਦਿਹਾਤੀ) ਅਤੇ ਸੂਬਾ ਸਕੱਤਰ ਅਨਿਲ ਸਰੀਨ ਨੇ ਸ. ਟੂਸਾ ਦਾ ਪਾਰਟੀ ਚਿੰਨ ਪਾਕੇ ਬੀਜੇਪੀ ਵਿੱਚ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦੇ ਸੰਗਠਨ ਮੰਤਰੀ ਨਿਵਾਸਲੂ ਨੇ ਪਰਮਜੀਤ ਸਿੰਘ ਟੂਸਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਬੀ ਜੇ ਪੀ ਦੀ ਮੈਂਬਰਸ਼ਿਪ ਵੱਡੀ ਪੱਧਰ ਤੇ ਹੋ ਰਹੀ ਹੈ, ਜਿਸ ਵਿੱਚ ਪੰਜਾਬ ਵਾਸੀ ਵੱਧ ਛੱਡ ਕੇ ਯੋਗਦਾਨ ਪਾ ਰਹੇ ਹਨ ਅਤੇ ਬੀ ਜੇ ਪੀ ਦੀਮੈਂਬਰਸ਼ਿਪ ਲਈ ਜੋ ਉਤਸ਼ਾਹ ਲੋਕਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਉਸਤੋਂ ਸਾਫ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਆਉਣ ਵਾਲੀ ਸਰਕਾਰ ਭਾਜਪਾ ਦੀ ਹੀ ਬਣੇਗੀ। ਉਪਰੰਤ ਸ.ਟੂਸਾ ਨੇ ਭਾਜਪਾ ਦਾ ਪੱਲਾ ਫੜਨ ਤੋਂ ਬਾਅਦ ਪੰਜਾਬ ਭਾਜਪਾ ਲੀਡਰਸ਼ਿਪ ਦਾ ਪਾਰਟੀ ਵਿੱਚ ਸ਼ਾਮਿਲ ਕਰਨ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਤਹਿ ਦਿਲੋ ਨਿਭਾਉਣ ਦਾ ਪੂਰਨ ਜਤਨ ਕਰਨਗੇ। ਇਸ ਮੌਕੇ ਪ੍ਰਧਾਨ ਰਾਈਸ ਐਸੋਸੀਏਸ਼ਨ ਰੋਹਿਤ ਅਗਰਵਾਲ, ਜਿਲ੍ਹਾ ਪ੍ਰਧਾਨ ਲੁਧਿਆਣਾ (ਸ਼ਹਿਰੀ) ਰਜੀਸ਼ ਧੀਮਾਨ, ਜਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ, ਪ੍ਰਧਾਨ ਮੰਡਲ ਜੋਨ ਪੱਖੋਵਾਲ ਜੋਤੀ ਦਿਓਲ, ਜਗਤਾਰ ਕੌੜਾ ਆਦਿ ਹਾਜਿਰ ਸਨ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°

























