Site icon Dainik Punjab News

ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।

ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ ਲਈ ਪੰਜਾਬ ਸਰਕਾਰ ਜ਼ਬਰ ਕਰਨਿ ਤੇ ਉਤਾਰੂ ਹੋ ਗਈ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਲੁਧਿਆਣਾ ਦੇ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਕਿਸਾਨਾਂ ਦੇ ਘਰਾਂ ਵਿੱਚ ਪੰਜਾਬ ਪੁਲੀਸ ਵੱਲੋਂ ਕੀਤੀ ਛਾਪੇਮਾਰੀ ਅਤੇ ਕਿਸਾਨਾਂ ਦੀਆਂ ਨਜਾਇਜ਼ ਗਿਰਫ਼ਤਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕਿਸਾਨ ਆਗੂਆਂ ਨਾਲ਼ ਚੱਲ ਰਹੀ ਮੀਟਿੰਗ ਨੂੰ ਤੈਸ਼ ਵਿੱਚ ਆ ਕੇ ਵਿਚਾਲੇ ਛੱਡ ਜਾਣਾ ਅਤੇ ਆਗੂਆਂ ਨੂੰ ਧਮਕੀ ਭਰੇ ਲਹਿਜੇ ਵਿਚ ਬੋਲਣਾਂ ਆਪ ਸਰਕਾਰ ਦੀ ਬੌਖਲਾਹਟ ਦਾ ਪ੍ਰਗਟਾਵਾ ਹੈ। ਜੱਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੱਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾਂ, ਜਥੇਬੰਦਕ ਸਕੱਤਰ ਗੁਰਪ੍ਰੀਤ ਖੰਨਾ,ਵਿੱਤ ਸਕੱਤਰ ਗੁਰਬਚਨ ਖੰਨਾ ਅਤੇ ਪ੍ਰੈੱਸ ਸਕੱਤਰ ਹੁਸ਼ਿਆਰ ਸਿੰਘ ਮਾਛੀਵਾੜਾ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪਹਿਲਾਂ ਖੇਤੀ ਕਾਨੂੰਨ ਲਾਗੂ ਕਰਕੇ ਅਤੇ ਹੁਣ ਖੇਤੀ ਖਰੜਾ ਨੀਤੀ ਲਿਆ ਕੇ ਕਿਸਾਨਾਂ ਦੀ ਬਰਬਾਦੀ ਦਾ ਮੁੱਢ ਬੰਨ ਰਹੀ ਹੈ ਉਥੇ ਪੰਜਾਬ ਸਰਕਾਰ ਵੀ ਜ਼ਬਰੀ ਜ਼ਮੀਨਾਂ ਖੋਹ ਕੇ, ਜਗੀਰਦਾਰਾਂ ਦਾ ਪੱਖ ਪੂਰਦਿਆਂ ਕਿਸਾਨਾਂ ਨੂੰ ਬੇਜ਼ਮੀਨੇ ਮੁਜਾਰੇ ਬਣਾਉਣ ਦੇ ਰਾਹ ਪੈ ਚੁੱਕੀ ਹੈ। ਅਧਿਆਪਕ ਆਗੂਆਂ ਨੇ ਸਾਰੇ ਮਿਹਨਤਕਸ਼ ਲੋਕਾਂ ਨੂੰ ਸਰਕਾਰੀ ਜ਼ਬਰ ਅਤੇ ਧੱਕੇਸ਼ਾਹੀ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨ ਦਾ ਸੱਦਾ ਦਿੱਤਾ।

Exit mobile version