ਲੁਧਿਆਣਾ ( 16 March, ਸੁਨੀਲ ਕੁਮਾਰ )ਗੁਰਦੀਪ ਸਿੰਘ ਗੋਸ਼ਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਯੂਥ ਅਕਾਲੀ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਓਹਨਾ ਨੂੰ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕੀਤਾ ਹੈ । ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਇਆ ਹੈ ਅਤੇ ਉਹ ਪਾਰਟੀ ਨੂੰ ਮਜ਼ਬੂਤ ਕਰਨਗੇ।
ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਛੇ ਹਲਕਿਆਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਹ ਜ਼ਿਲੇ ਵਿਚ ਪਾਰਟੀ ਨੂੰ ਮਜਬੂਤ ਕਰਨਗੇ। ਯੂਥ ਵਿੰਗ 2022 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ । ਯੂਥ ਵਿੰਗ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਬਾਰੇ ਦੱਸੇਗੀ ਅਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰੇਗੀ।
ਗੁਰਦੀਪ ਸਿੰਘ ਗੋਸ਼ਾ ਨੇ ਆਪਣੀ ਟੀਮ, ਪਾਰਟੀ ਲੀਡਰਸ਼ਿਪ, ਵਰਕਰਾਂ ਅਤੇ ਮੀਡੀਆ ਦਾ ਹਮੇਸ਼ਾ ਸਾਥ ਦੇਣ ਲਈ ਧੰਨਵਾਦ ਕੀਤਾ ।


























