ਯੂਥ ਅਕਾਲੀ ਦਲ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਮੋਮਬੱਤੀ ਮਾਰਚ ਕੱਢ ਸ਼ਰਧਾਂਜਲੀ ਭੇਟ ਕੀਤੀ

ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਲਈ ਵੀ ਅਰਦਾਸ ਕੀਤੀ * ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਰਕਾਰ ਨੂੰ ਸ਼ਹੀਦ ਦਾ ਦਰਜਾ ਦੇਣਾ ਚਾਹੀਦਾ ਹੈ

ਲੁਧਿਆਣਾ ( ਸੁਨੀਲ ਕੁਮਾਰ, ਧਰਮਜੀਤ, ਵਰਿੰਦਰ ਕੁਮਾਰ ) ਯੂਥ ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੈਂਡਲ ਮਾਰਚ ਕੱਢਿਆ। ਇਹ ਮਾਰਚ ਜਗਰਾਉਂ ਪੁੱਲ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਕਈ ਇਲਾਕਿਆਂ ਵਿੱਚੋ ਨਿਕਲਿਆ I ਇਸ ਮੌਕੇ ਯੂਥ ਅਕਾਈ ਦਲ ਦੇ ਆਗੂਆਂ ਨੇ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਅਰਦਾਸ ਵੀ ਕੀਤੀ। ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦਾਂ ਦਾ ਦਰਜਾ ਦੇਣ ਦੀ ਮੰਗ ਵੀ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਯੂਥ ਅਕਾਲੀ ਦਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੀ ਸਮੇ ਦੀ ਲੋੜ ਹੈ ਕਿ ਨੌਜਵਾਨ ਪੀੜ੍ਹੀ ਭਗਤ ਸਿੰਘ ਨੂੰ ਆਦਰਸ਼ ਮਨੇ ਅਤੇ ਉਹਨਾਂ ਦੇ ਨਕਸ਼ੇ ਕਦਮਾਂ ਤੇ ਚਲੇ । ਗੁਰਦੀਪ ਗੋਸ਼ਾ ਅਤੇ ਪ੍ਰਭਜੋਤ ਧਾਲੀਵਾਲ ਨੇ ਮੰਗ ਕੀਤੀ ਕਿ ਕੇਂਦਰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਵੇ ।

ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤਨਵੀਰ ਸਿੰਘ ਧਾਲੀਵਾਲ, ਨਿਰਮਲ ਸਿੰਘ ਐਸ ਐਸ ,ਬਲਜਿੰਦਰ ਪਨੇਸਰ ਰਾਜੇਸ਼ ਮਿਸ਼ਰਾ ਨੇ ਕਿਹਾ ਕੀ ਨੌਜਵਾਨਾਂ ਨੂੰ ਸਿਰਫ ਜਨਮਦਿਨ ਅਤੇ ਸ਼ਹੀਦੀ ਦਿਹਾੜੇ ‘ਤੇ ਹੀ ਨਹੀਂ ਸਗੋਂ ਸਾਲ ਦੇ 365 ਦਿਨ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ।

ਇਸ ਮੌਕੇ ਜਸਪਾਲ ਸਿੰਘ ਬੰਟੀ, ਗਗਨਦੀਪ ਸਿੰਘ ਗਿਆਸਪੁਰਾ, ਸੰਜੀਵ ਚੌਧਰੀ, ਵਰੁਣ ਮਹੋਤਰਾ, ਪਵਨਪਾਲ ਸਿੰਘ, ਕਾਪਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਰਾਜਨ, ਸ਼ੇਰ ਸਿੰਘ, ਜਸਵੰਤ ਸਿੰਘ, ਕਰਨਵੀਰ ਸਿੰਘ ਦੁੱਗਰੀ, ਇਸ਼ਾਂਤ ਸ਼ਰਮਾ, ਜਸਵੰਤ ਸਿੰਘ, ਤਰਨਦੀਪ ਸਿੰਘ ਸੰਨੀ, ਹਰਮਨ ਅਰਨੇਜਾ , ਨਿਖਿਲ ਛਾਬੜਾ, ਵਿਸ਼ਾ, ਦੀਪੂ ਘਈ, ਰਤਨ ਵੜੈਚ, ਸੁਨੀਲ ਭੱਟੀ, ਸਤਿੰਦਰ ਸਿੰਘ, ਸਤਬੀਰ ਸਿੰਘ, ਲਖਵਿੰਦਰ ਸਿੰਘ ਲੱਕੀ, ਮਨਵਿੰਦਰ ਸਿੰਘ, ਮਨਪ੍ਰੀਤ ਸਿੰਘ ਦੁੱਗਰੀ, ਰਮਨਦੀਪ ਸਿੰਘ ਬੈਂਸ, ਜਸਵੀਰ ਸਿੰਘ, ਜਸਵੰਤ ਸਿੰਘ, ਸਿਮਰਨਜੀਤ ਸਿੰਘ ਸ਼ੈਰੀ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਰਮਨਦੀਪ ਸਿੰਘ, ਸੰਦੀਪ ਕੁਮਾਰ ਗੋਲਡ, ਮਨਮੀਤ ਸਿੰਘ, ਸੁਖਜੋਤ ਸਿੰਘ, ਸੰਦੀਪ ਸਿੰਘ, ਗੁਰਮਨਜੋਤ ਸਿੰਘ, ਹਰਦੇਵ ਸਿੰਘ
ਸਰਬਜੀਤ ਸਿੰਘ, ਹਰਬੰਸ ਸਿੰਘ, ਦਲਜੀਤ ਸਿੰਘ, ਯੁਵਰਾਜ ਸਿੰਘ ਮੈਕੀ, ਸਤਿੰਦਰਪਾਲ ਸਿੰਘ ਦੂਆ, ਬਾਬਰ ਕ੍ਰਿਸੀ, ਗੁਰਜੀਤ ਸਿੰਘ, ਵਰਿੰਦਰਪਾਲ ਸਿੰਘ ਪਾਲੀ, ਹਰਭਜਨ ਸਿੰਘ ਖਾਲਸਾ, ਅਵਤਾਰ ਸਿੰਘ, ਰਣਜੀਤ ਸਿੰਘ, ਸਤਵੰਤ ਸਿੰਘ, ਮਨਿੰਦਰ ਸਿੰਘ ਇੰਮੀ ਅਤੇ ਹੋਰ ਹਾਜ਼ਰ ਸਨ l

LEAVE A REPLY

Please enter your comment!
Please enter your name here