ਲੁਧਿਆਣਾ (ਰਾਜਨ) ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਦੇ ਭਰਾਵਾਂ ਵਰਗੇ ਸਾਥੀ ਕੁਲਦੀਪ ਜੋਧਾਂ ਜੀ ਦੇ ਪੂਜਨੀਕ ਮਾਤਾ ਗੁਰਦੇਵ ਕੌਰ ਜੀ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਦਿਨ ਐਤਵਾਰ ਨੂੰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਜੀ ਟੀ ਰੋਡ ਨੇੜੇ ਢੋਲੇਵਾਲ ਚੌਂਕ ਲੁਧਿਆਣਾ ਵਿਖੇ ਸੰਪੰਨ ਹੋਈ।ਇਸ ਦੁੱਖ ਦੀ ਘੜੀ ਵਿੱਚ ਕੁਲਦੀਪ ਜੋਧਾਂ ਨਾਲ ਜਿੱਥੇ ਪੰਜਾਬ ਦੀਆਂ ਕਈ ਗੀਤਕਾਰ ਅਤੇ ਗਾਇਕ ਹਸਤੀਆਂ ਨੇ ਦੁੱਖ ਸਾਂਝਾ ਕੀਤਾ ਉਥੇ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਇਸ ਦੁੱਖ ਦੀ ਘੜੀ ਵਿਚ ਸਮੂਹਲੀਅਤ ਕੀਤੀ। ਇਸ ਭੋਗ ਸਮਾਗਮ ਵਿਚ ਵੱਖ-ਵੱਖ ਰਾਗੀ ਜੱਥਿਆਂ ਅਤੇ ਪਾਠੀ ਸਿੰਘਾ ਨੇ ਇਲਾਹੀ ਬਾਣੀ ਤੇ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਰਿਟਾਇਰਡ ਏ ਆਈ ਜੀ ਨਰਿੰਦਰ ਸਿੰਘ ਸਿੱਧੂ, ਪ੍ਰਧਾਨ ਅਮਰਜੀਤ ਸਿੰਘ ਟਿੱਕਾ, ਗੀਤਕਾਰ ਬਚਨ ਬੇਦਿਲ, ਗੀਤਕਾਰ ਭਿੰਦਰ ਡੱਬਵਾਲੀ, ਗੀਤਕਾਰ ਕਰਮਜੀਤ ਪੁਰੀ ਭਗਤਾ ਭਾਈ ਕਾ, ਗਾਇਕ ਇੰਦਰਜੀਤ ਸਿੰਘ ਨਿੱਕੂ, ਵੀਰ ਸੁਖਵੰਤ, ਆਤਮਾ ਬੁੱਢੇਵਾਲੀਆ,ਰਵਿੰਦਰ ਰੰਗੂਵਾਲ, ਜਰਨਲਿਸਟ ਪ੍ਰੈੱਸ ਕਲੱਬ ਰਜਿਸਟਰਡ ਪੰਜਾਬ ਲੁਧਿਆਣਾ ਯੂਨਿਟ ਚੇਅਰਮੈਨ ਜਸਵਿੰਦਰ ਸਿੰਘ ਜੱਸੀ, ਸੁਖਦੇਵ ਸਿੰਘ ਲਾਡਾ, ਅਸ਼ਵਨੀ ਕੁਮਾਰ, ਗੁਰਪ੍ਰੀਤ ਸਿੰਘ, ਜੁਗਿੰਦਰ ਸਿੰਘ ਜੰਗੀ, ਇੰਦਰਜੀਤ ਸਿੰਘ, ਬਲਦੇਵ ਸਿੰਘ ਧਾਲੀਵਾਲ, ਅੰਗਰੇਜ ਸਿੰਘ ਧਾਲੀਵਾਲ, ਰਛਪਾਲ ਸਿੰਘ, ਸੁਖਵਿੰਦਰ ਸਿੰਘ ਆਸੀ ਕਲਾਂ, ਮਲਕੀਤ ਸਿੰਘ, ਮੀਤਾ ਜੋਧਾਂ,ਟੀਟੋ ਜੋਧਾਂ,ਸਰਪੰਚ ਅਮਰਜੀਤ ਸਿੰਘ ਜੋਧਾਂ, ਸੁਖਦੇਵ ਸਿੰਘ ਭੰਵਰਾ, ਐਡਵੋਕੇਟ ਰੋਬਿਨ ਸਿੱਧੂ ਹਿਤੇਸ਼ ਜੈਨ ਆਦਿ ਨੇ ਮਾਤਾ ਗੁਰਦੇਵ ਕੌਰ ਜੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।
Latest article
4 ਕਰੋੜ ਉਸਾਰੀ ਮਜ਼ਦੂਰਾਂ ਵੱਲ ਧਿਆਨ ਦੇਣ ਦੀ ਮੰਗ ਜੋ ਭੁੱਖਮਰੀ ਦੀ ਜ਼ਿੰਦਗੀ ਜਿਊਣ...
ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ Iਰਾਏਕੋਟ, 17 ਅਕਤੂਬਰ ( Jagroop...
ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਨਿੰਦਣਯੋਗ ਡੈਮੋਕਰੈਟਿਕ ਟੀਚਰਜ਼ ਫਰੰਟ ਲੁਧਿਆਣਾ ।
ਸੁਧਾਰ (ਪੱਤਰਕਾਰ ਜਗਰੂਪ ਸਿੰਘ ਗਰੇਵਾਲ ) :- ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਲੜੇ ਜਾ ਰਹੇ ਸੰਘਰਸ਼ ਨੂੰ ਤਾਰੋ ਫੀਡ ਕਰਨ...
ਪਿੰਡ ਸਹੌਲੀ ‘ਚ ਸਰਪੰਚ ਨੇ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਨਿਉਂਅ ਰੱਖ ਕੀਤੀ ਵਿਕਾਸ...
ਗੁਰੂਸਰ ਸੁਧਾਰ (ਜਗਰੂਪ ਸਿੰਘ ਗਰੇਵਾਲ ) :- ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮਗਨਰੇਗਾ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ ਦੇ ਵਿੱਚ ਆਂਗਣਵਾੜੀ ਸੈਂਟਰਾਂ...
Weather
Ludhiana
broken clouds
29.6
°
C
29.6
°
29.6
°
67 %
1.5kmh
78 %
Thu
36
°
Fri
36
°
Sat
33
°
Sun
36
°
Mon
39
°


























