ਲੁਧਿਆਣਾ (Rajan) :-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੂਰਵਾਲਾ ਤੋਂ ਜਮਾਲਪੁਰ ਲੇਲੀ ਦੀ 4.10 ਕਿਲੋਮੀਟਰ ਲੰਬੀ ਤੇ 18 ਫੁੱਟ ਚੌੜੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਜਿਸ ਬਾਰੇ ਜਾਣਕਾਰੀ ਦਿੰਦਿਆ ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਇਸ ਸੜਕ ਉੱਤੇ 484 ਲੱਖ ਦੀ ਲਾਗਤ ਆਵੇਗੀ ਅਤੇ 6 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵੇਲੇ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਵੀ ਬਦਤਰ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਯਤਨਾਂ

ਸਦਕਾ ਬਹੁਤ ਸਾਰੀਆਂ ਸੜਕਾਂ ਬਣਕੇ ਲੋਕ ਅਰਪਣ ਹੋ ਚੁੱਕੀਆਂ ਹਨ ਅਤੇ ਕਈਆਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਰਹਿੰਦੀਆਂ ਸੜਕਾਂ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਹੋਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀਂ ਪਾਰਟੀ ਨੂੰ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਸ ਉੱਤੇ ਖਰਾ ਉਤਰਨ ਲਈ ਪੰਜਾਬ ਦੇ ਮੁੱਖ ਮੰਤਰੀ ਹਰ ਸੰਭਵ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸਾਹਨੇਵਾਲ ਦੇ ਹਰ ਕੋਨੇ ਵਿੱਚ ਅੱਜ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਲੋਕਾਂ ਦੇ ਆਮ ਜਿੰਦਗੀ ਨਾਲ ਜੁੜੇ ਕੰਮਾਂ ਨੂੰ ਕਰਵਾਉਣ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਆਪ ਦੀ ਸਰਕਾਰ

ਆਪ ਦੇ ਦੁਆਰ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਜਿੱਥੇ ਕੱਲ ਕਈ ਪਿੰਡਾਂ ਵਿੱਚ ਸੁਵਿਧਾ ਕੈਂਪਾਂ ਰਾਹੀਂ ਲੋਕਾਂ ਦੇ ਬੂਹੇ ਉੱਤੇ ਸਰਕਾਰ ਨੇ ਖੁਦ ਪਹੁੰਚ ਕੇ ਲੋਕਾਂ ਦੇ ਕੰਮ ਕਰਵਾਏ ਉੱਥੇ ਅੱਜ ਵੀ ਬਹੁਤ ਸਾਰੇ ਪਿੰਡਾਂ ਵਿੱਚ ਅਜਿਹੇ ਹੀ ਸੁਵਿਧਾ ਕੈਂਪ ਲਗਾਏ ਗਏ ਹਨ ਜਿੱਥੇ ਆਪ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਲੋਕ ਆਪਣੇ ਕੰਮ ਕਰਵਾ ਰਹੇ ਹਨ। ਸੜਕ ਦਾ ਕੰਮ ਸ਼ੁਰੂ ਹੋਣ ਦੀ ਖੁਸ਼ੀ ਵਿੱਚ ਸਥਾਨਕ ਲੋਕਾਂ ਤੇ ਪਾਰਟੀ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਅਤੇ ਵਿਧਾਇਕ ਮੁੰਡੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਸੈਣੀ ਪੀ.ਏ, ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਪੰਧੇਰ, ਸ਼ੰਟੀ ਨੂਰਵਾਲਾ, ਜਸਵੀਰ ਸਿੰਘ, ਪ੍ਰਿੰਸ ਸੈਣੀ, ਪਿੰਡ ਵਾਸੀ ਤੇ ਸੰਬੰਧਿਤ ਅਧਿਕਾਰੀਆਂ ਮੌਜੂਦ ਸਨ।


























